Thursday, November 5, 2009

ਮੈ ਅਧੂਰੇ ਗੀਤ ਦੀ ਇਕ ਸਤਰ ਹਾਂ

ਮੈ ਅਧੂਰੇ ਗੀਤ ਦੀ ਇਕ ਸਤਰ ਹਾਂ
ਮੈਂ ਅਪੈਰੀ-ਪੈੜ ਦਾ ਇਕ ਸਫ਼ਰ ਹਾਂ

ਇਸ਼ਕ ਨੇ ਜੋ ਕੀਤੀਆ ਬਰਬਾਦੀਆਂ
ਮੈ ਉਹਨਾਂ ਬਰਬਾਦੀਆਂ ਦੀ ਸਿਖਰ ਹਾਂ

ਮੈ ਤੇਰੀ ਮਹਿਫ਼ਲ ਦਾ ਬੁਝਿਆ ਇਕ ਚਿਰਾਗ
ਮੈ ਤੇਰੇ ਹੋਠਾਂ ਚੋਂ ਕਿਰਿਆ ਜਿਕਰ ਹਾਂ

ਇਕ 'ਕੱਲੀ ਮੌਤ ਹੈ ਜਿਸਦਾ ਇਲਾਜ
ਚਾਰ ਦਿਨ ਦੀ ਜਿੰਦਗੀ ਦਾ ਫ਼ਿਕਰ ਹਾਂ

ਜਿਸ ਨੇ ਮੈਨੂੰ ਵੇਖ ਕੇ ਨਾ ਵੇਖਿਆ
ਮੈ ਉਹਦੇ ਨੈਣਾਂ ਦੀ ਗੁੰਗੀ ਨਜ਼ਰ ਹਾਂ

ਮੈਂ ਤਾਂ ਬਸ ਆਪਣਾ ਹੀ ਚਿਹਰਾ ਵੇਖਿਐ
ਮੈਂ ਵੀ ਇਸ ਦੁਨੀਆ ਚ ਕੈਸਾ ਬਸ਼ਰ ਹਾਂ

ਕੱਲ ਕਿਸੇ ਸੁਣਿਆ ਹੈ 'Inder' ਨੂੰ ਕਹਿੰਦਿਆਂ
ਪੀੜ ਲਈ ਹੋਇਆ ਜਹਾਂ ਵਿੱਚ ਨਸ਼ਰ ਹਾਂ !

No comments: